ਪ੍ਰਸਿੱਧ ਪੰਜਾਬੀ ਗਾਇਕ ਅਤੇ ਆਪਣੇ ਗੀਤਾਂ ਨਾਲ ਲੱਖਾਂ ਸਰੋਤਿਆਂ ਦੇ ਦਿਲਾਂ ਤੇ ਵੱਖਰੀ ਪਹਿਚਾਣ ਬਣਾਉਣ ਵਾਲੇ ਗਾਇਕ ਅਮਨ ਹੈਪੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮਦਿਵਸ ਮੌਕੇ ਆਪਣੇ ਨਵੇਂ ਗੀਤ ” ਜਨਮ ਦਿਹਾੜਾ “ਨਾਲ ਸਰੋਤਿਆਂ ਦੇ ਰੂਬਰੂ ਹੋਏ ਹਨ ਇਸ ਸਬੰਧੀ ਗਾਇਕ ਅਮਨ ਹੈਪੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਗੀਤ ਨੂੰ ਰਣਬੀਰ ਸੱਦੋਪੁਰੀਆ ਵੱਲੋਂ ਵਧੀਆ ਢੰਗ ਨਾਲ ਲਿਖਿਆ ਗਿਆ ਹੈ ਅਤੇ ਇਸ ਦਾ ਸੰਗੀਤ ਹਰੀ ਅਮਿਤ ਵੱਲੋਂ ਕੀਤਾ ਗਿਆ ਹੈ ਇਸ ਦੀ ਵੀਡੀਓ ਧਰਮ ਜੀ ਵੱਲੋਂ ਬਹੁਤ ਵਧੀਆ ਢੰਗ ਨਾਲ ਕੀਤੀ ਗਈ ਹੈ ਅਤੇ ਇਸ ਨੂੰ ਦਿਲ ਰੁਬਾ ਰਿਕਾਰਡ ਵੱਲੋਂ ਵਿਸ਼ਵ ਪੱਧਰ ਤੇ ਰਿਲੀਜ਼ ਕੀਤਾ ਗਿਆ ਹੈ ਗਾਇਕ ਅਮਨ ਹੈਪੀ ਨੇ ਦੱਸਿਆ ਕਿ ਉਹਨਾਂ ਨੂੰ ਉਮੀਦ ਹੈ ਕਿ ਉਹਨਾਂ ਦੇ ਰੱਬ ਰੂਪੀ ਸਰੋਤੇ ਉਹਨਾਂ ਦੀ ਇਸ ਕੋਸ਼ਿਸ਼ ਨੂੰ ਜਰੂਰ ਕਬੂਲਣਗੇ ਅਤੇ ਆਪਣਾ ਆਸ਼ੀਰਵਾਦ ਦੇਣਗੇ
ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਗੀਤ ਨਾਲ ਹਾਜ਼ਰ ਹੋਇਆ ਗਾਇਕ ਅਮਨ ਹੈਪੀ

