ਗਹਿਰੀ ਦੇਵੀ ਨਗਰ ਸਕੂਲ ਦੀ ਦਾਖਲਾ ਮੁਹਿੰਮ ਵਿੱਚ ਜਿਲਾ ਸਿੱਖਿਆ ਅਫਸਰ ਬਠਿੰਡਾ ਨੇ ਸ਼ਮੂਲੀਅਤ ਕੀਤੀ।
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਹਰ ਸਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਹਰ ਸੰਭਵ ਉਪਰਾਲਾ ਕਰਦਾ ਹੈ ਤੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾ ਕੇ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਤੋਂ ਸਮਾਜ ਨੂੰ ਜਾਣੂ ਕਰਵਾਉਣ ਸੰਬੰਧੀ ਜਾਗਰੂਕ ਕਰਦੀ ਰਹਿੰਦੀ ਹੈ,ਤਾਂ ਕਿ ਜਨਤਾ ਨੂੰ ਇਹਨਾਂ ਸਹੂਲਤਾਂ ਸਬੰਧੀ ਜਾਣਕਾਰੀ ਮਿਲ ਸਕੇ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਦੇਵੀ ਨਗਰ ਜਿਲਾ ਬਠਿੰਡਾ ਦੇ ਪ੍ਰਿੰਸੀਪਲ ਮੈਡਮ ਲਵਲੀਨ ਕੌਰ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਦਾਖਲਾ ਮੁਹਿੰਮ ਨੂੰ ਉਸ ਸਮੇਂ ਬਹੁਤ ਵੱਡਾ ਹੁੰਗਾਰਾ ਮਿਲਿਆ ਜਦ ਜਿਲ੍ਹਾ ਸਿੱਖਿਆ ਅਫਸਰ ਬਠਿੰਡਾ ਸ੍ਰੀਮਤੀ ਮਨਿੰਦਰ ਕੌਰ
ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਵਿਖੇ ਦਾਖਲਾ ਮੁਹਿੰਮ ਵਿੱਚ ਸ਼ਿਰਕਤ ਕੀਤੀ l ਜਿਲ੍ਾ ਸਿੱਖਿਆ ਅਫਸਰ ਨੇ ਵਿਦਿਆਰਥੀਆਂ ਮਾਪਿਆਂ, ਅਧਿਆਪਕਾਂ, ਪਿੰਡ ਦੇ ਮੋਹਤਬਰ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਸਬੰਧੀ ਵਿਸਥਾਰ ਵਿੱਚ ਦੱਸਿਆ ਅਤੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਬੇਨਤੀ ਕੀਤੀ । ਇਸ ਸਮੇਂ ਉਹਨਾਂ ਨੇ ਸਕੂਲ ਦੇ ਸਲਾਨਾ ਕੈਲੰਡਰ ਅਤੇ ਸਕੂਲ ਮੈਗਜ਼ੀਨ ਵੱਧਦੀਆਂ ਵੇਲਾਂ ਦਾ ਵੀ ਵਿਸ਼ੇਸ਼ ਤੌਰ ਤੇ ਜ਼ਿਕਰ ਵੀ ਕੀਤਾ । ਉਹਨਾਂ ਐਨ.ਐਮ.ਐਮ.ਐਸ. ਵਿੱਚ ਸਲੈਕਟ ਹੋਣ ਵਾਲੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ। ਜ਼ਿਲ੍ਾ ਸਿੱਖਿਆ ਅਫਸਰ ਨੇ ਅਧਿਆਪਕਾਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵੀ ਪ੍ਰੇਰਿਤ ਕੀਤਾ ਤੇ ਮਾਪਿਆ, ਮੋਹਤਵਰ ਸ਼ਖਸੀਅਤਾਂ ਅਤੇ ਵਿਦਿਆਰਥੀਆਂ ਨੂੰ ਵੀ ਸੰਬੋਧਨ ਕੀਤਾ। ਅਖੀਰ ਵਿੱਚ ਸਕੂਲ ਪ੍ਰਿੰਸੀਪਲ ਸ੍ਰੀਮਤੀ ਲਵਲੀਨ ਕੌਰ ਨੇ ਉਹਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਮੂਹ ਸਟਾਫ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਹਰ ਸੰਭਵ ਯਤਨ ਕਰੇਗਾ ਇਸ ਸਮੇਂ ਵਿਦਿਆਰਥੀ, ਮਾਪੇ, ਪਿੰਡ ਵਾਸੀ,ਸਕੂਲ ਦਾਖਲਾ ਮੁਹਿੰਮ ਦੇ ਟੀਮ ਦੇ ਮੈਂਬਰ ਅਧਿਆਪਕ ਸ਼੍ਰੀ ਮੋਤੀ ਰਾਮ, ਸ੍ਰੀਮਤੀ ਰਣਦੀਪ ਕੌਰ ਤੇਜਿੰਦਰ ਕੌਰ ਅਮਨਦੀਪ ਕੌਰ ਤੇ ਮੈਡਮ ਕੁਸ਼ਨ ਬੰਸਲ ਵੀ ਹਾਜ਼ਰ ਸਨ।
ਗਹਿਰੀ ਦੇਵੀ ਨਗਰ ਸਕੂਲ ਦੀ ਦਾਖਲਾ ਮੁਹਿੰਮ ਵਿੱਚ ਜਿਲਾ ਸਿੱਖਿਆ ਅਫਸਰ ਬਠਿੰਡਾ ਨੇ ਸ਼ਮੂਲੀਅਤ ਕੀਤੀ।

